ਵਿਕਿਪੀਡਿਆ
"ਵਿਕਿਪੀਡਿਆ ਇੱਕ ਬਹੁ-ਭਾਸ਼ਾਈ ਪਰਿਯੋਜਨਾ ਹੈ ਜਿਸ ਵਿੱਚ ਸਾਡੇ ਮੈਂਬਰ ਅਤੇ ਇਸ ਵੈੱਬ-ਸਾਇਟ ਦੇ ਦਰਸ਼ਕ ਹਰ
ਤਰ੍ਹਾਂ ਦੇ ਲੇਖ, ਜੋ ਇੰਟਰਨੈੱਟ ਰਾਹੀਂ ਸਾਰੇ ਪੰਜਾਬੀਆਂ ਲਈ ਲਾਭਦਾਇਕ ਹੋਣ, ਲਿਖ ਸਕਦੇ ਹਨ। ਇਸ ਤਰ੍ਹਾਂ
ਵਿਕਿਪੀਡਿਆ ਇੱਕ ਆਜ਼ਾਦ ਵਿਸ਼ਵਕੋਸ਼ ਦਾ ਕੰਮ ਦੇਵੇਗਾ, ਮਤਲਬ ਕਿ ਇਹ ਰਚਨਾ-ਮਲਕੀਅਤ ਤੋਂ ਮੁਕਤ ਹੋਵੇਗੀ।"
ਦਸ ਸਾਲ ਪੂਰੇ: ਵਿਕਿਪੀਡਿਆ ੧੫/15 ਜਨਵਰੀ ਨੂੰ ਆਪਣੇ ੧੦/10 ਸਾਲ ਪੂਰੇ ਕਰਨ ਜਾ ਰਿਹਾ ਹੈ।
ਇਸ ਸਬੰਧ ਵਿੱਚ ਜੇ ਤੁਸੀਂ ਆਪਣੇ ਖਿੱਤੇ/ਕਾਲਜ/ਸ਼ਹਿਰ/ਪਿੰਡ 'ਚ ਕੋਈ ਲੋਕਾਂ ਨੂੰ ਵਿਕਿਪੀਡਿਆ ਬਾਰੇ ਜਾਣਕਾਰੀ
ਦੇਣੀ ਚਾਹੁੰਦੇ ਹੋ ਤਾਂ ਤੁਸੀਂ ਇਹ ਕਰ ਸਕਦੇ ਹੋ ਅਤੇ ਵਿਕਿਪੀਡਿਆ ਇੰਡੀਆ (ਸਾਈਟ ਹੇਠਾਂ) ਤੋਂ ਹੋਰ ਜਾਣਕਾਰੀ
ਸਮੇਤ ਕੁਝ ਸਮਾਨ ਮੰਗਵਾ ਕੇ ਵੀ ਵੰਡ ਸਕਦੇ ਹੋ।
ਵਿਕਿਪੀਡਿਆ ਦੇ ਦਸ ਸਾਲ ਪੂਰੇ ਹੋਣ ਉੱਤੇ ਹੋਣ ਵਾਲੇ ਜਸ਼ਨ
ਭਾਰਤੀ ਸਾਈਟ: ਵਿਕਿਪੀਡਿਆ ਨੇ ਭਾਰਤ ਦੀ ਵੈੱਬਸਾਈਟ ਸ਼ੁਰੂ ਕੀਤੀ ਹੈ, ਜਿੱਥੇ ਵੱਖ ਵੱਖ ਭਾਸ਼ਾਵਾਂ ਤੋਂ
ਇਲਾਵਾ ਲੋਕਲ ਗਰੁੱਪ ਬਾਰੇ ਜਾਣਕਾਰੀ ਵੀ ਹੈ। ਤੁਸੀਂ ਇੱਥੇ ਵੱਖ ਵੱਖ ਟੀਮਾਂ ਤੇ ਹੋਣ ਵਾਲੇ ਜਲਸਿਆਂ/ਸਮਾਗਮਾਂ
ਬਾਰੇ ਜਾਣਕਾਰੀ ਲੈ ਸਕਦੇ ਹੋ।
ਵਿਕਿਮੀਡਿਆ ਭਾਰਤ
ਤੁਹਾਡਾ ਸਹਿਯੋਗ: ਵਿਕਿਪੀਡਿਆ ਪੰਜਾਬ 'ਚ ਨਿਯਮਤ ਰੂਪ 'ਚ ਵਿਕਿ ਮੀਟਿੰਗ ਕਰਵਾਉਣ ਲਈ ਵਲੰਟੀਅਰ
ਲੱਭ ਰਿਹਾ ਹੈ। ਜੇ ਤੁਸੀਂ ਆਪਣੇ ਸ਼ਹਿਰ/ਪਿੰਡ/ਯੂਨੀਵਰਸਿਟੀ/ਕਾਲ 'ਚ ਕੁਝ ਅਜਿਹਾ ਕਰਨਾ ਚਾਹੁੰਦੇ ਹੋ ਤਾਂ
ਵਿਕਿਪੀਡਿਆ
ਨਾਲ ਸੰਪਰਕ ਸਕਦੇ ਹੋ।
ਪੰਜਾਬੀ ਲਈ ਮੇਲਿੰਗ ਲਿਸਟ (ਵਿਕਿਪੀਡਿਆ ਵਾਸਤੇ) ਬਣਾਉਣ ਦੀ ਕੋਸ਼ਿਸ਼ ਜਾਰੀ ਹੈ।
ਹੋਰ ਕੋਈ ਵੀ ਸਹਿਯੋਗ ਕਰਨਾ ਚਾਹੁੰਦਾ ਹੋਵੇ ਤੇ ਮੱਦਦ ਦੀ ਲੋੜ ਹੋਵੇ ਤਾਂ ਪੰਜਾਬੀ ਟੀਮ ਨਾਲ ਸੰਪਰਕ ਇੱਥੇ
ਕਰ ਸਕਦੇ ਹੋ।
ਪਿੰਡ ਆਲਮਵਾਲਾ ਕਲਾਂ ਦਾ ਮੁੰਡਾ,ਜੋ ਆਪਣੀ ਮਾਂ ਬੋਲੀ ਨਾਲ ਪਿਆਰ ਕਰਦਾ ਏ। ਖੁੱਲੇਪਨ ਦੀ ਵਕਾਲਤ ਕਰਦਾ, ਹਰ ਚੀਜ਼ ਲੱਗਦੀ ਤਾਰਾ ਜਿਸ ਨੂੰ ਜ਼ਿੰਦਗੀ 'ਚ ਕਦੇ ਨਾ ਕਦੇ ਭਟਕਣ ਮੁੱਕ ਜਾਂਦੀ ਏ ਤੇ ਜਾਪਦਾ ਹੈ ਵਕਤ ਠਹਿਰ ਗਿਆ ਹੈ... ਮੇਰਾ ਵਕਤ ਹੁਣ ਰੁਕਿਆ ਜਾਪਦਾ ਹੈ, ਜਿੱਥੇ ਬੀਤਿਆ, ਹੁਣ ਤੇ ਭਵਿੱਖ ਇਕੱਠੇ ਨੇ... ਉਦਾਸ ਰਾਹਾਂ ਤੋਂ ਗੁਜ਼ਰ ਕੇ ਹੁਣ ਸਿੱਧੇ ਪੱਧਰ ਰਾਹ 'ਤੇ ਆ ਗਿਆ ਹਾਂ ਸੱਚੀ ਸਮਾਂ ਕਦੇ ਨਹੀਂ ਰੁਕਦਾ ਪਰ, ਹੁਣ ਮੰਜ਼ਲ ਦੇ ਨਾਲ ਨਾਲ ਤੁਰਿਆ ਆਲਮ
20 December, 2010
08 December, 2010
ਇੰਟਰਨੈੱਟ - ਲੋਕਤੰਤਰ ਦਾ ਪੰਜਵਾਂ ਥੰਮ (ਵਿਕਿਲੀਕਸ)...
(ਪ੍ਰੈਸ ਵਲੋਂ ਲੋਕਤੰਤਰ ਵਿੱਚ ਆਪਣੀ ਭੂਮਿਕਾ ਨਾ ਅਦਾ ਕਰਕੇ ਬਾਕੀ ਤਿੰਨ ਥੰਮਾਂ ਨਾਲ 'ਸੌਦੇਬਾਜ਼ੀ' ਦੇ ਚੱਕਰਾਂ ਪੈ ਜਾਣ ਕਰਕੇ, ਇੰਟਰਨੈੱਟ ਉੱਤੇ ਪ੍ਰੈਸ ਦੀ ਨਵੀਂ ਭੂਮਿਕਾ ਕਹਿਣ ਦੀ ਬਜਾਏ ਇਸ ਨੂੰ ਪੰਜਵਾਂ ਥੰਮ ਹੀ ਕਹਿ ਲਿਆ ਜਾਵੇ ਤਾਂ ਚੰਗਾ ਹੈ।)
ਵਿਕਿਲੀਕਸ, ਜੋ ਅਮਰੀਕਾ ਦਾ ਚੇਹਰਾ ਬੇਨਿਕਾਬ ਕਰਨ ਲੱਗਾ ਹੈ, ਇੰਟਰਨੈੱਟ ਦੀ ਦੁਨੀਆਂ 'ਚ ਆਪਣੇ ਆਪ 'ਚ ਨਵਾਂ ਇਨਕਲਾਬ ਹੈ। ਇਹ ਵੈੱਬਸਾਈਟ ਆਪਣੀ ਸਾਈਟ ਉੱਤੇ ਬੇਸ਼ੁਮਾਰ ਡੌਕੂਮੈਂਟ ਉਪਲੱਬਧ ਕਰਵਾ ਰਹੀ ਹੈ, ਜੋ ਅਮਰੀਕਾ ਸਮੇਤ ਕਈ ਦੇਸ਼ਾਂ ਨਾਲ ਸਬੰਧਿਤ ਹਨ, ਜਿਸ ਵਿੱਚ ਅਮਰੀਕਾ ਤੇ ਰਾਜਦੂਤ (ਅਤੇ ਹੋਰ ਲੋਕ) ਵਲੋਂ ਦੂਜੇ ਦੇਸ਼ਾਂ ਵੱਲ ਕੀਤੀਆਂ ਬੇਹੁਦਾ ਟਿੱਪਣੀਆਂ ਵੀ ਸ਼ਾਮਲ ਹਨ। ਇਹ ਟੀਮ ਦਾਅਵਾ ਕਰਦੀ ਹੈ ਕਿ ਕਿਸੇ ਵਲੋਂ ਵੀ ਦਿੱਤੀ ਜਾਣਕਾਰੀ ਪੂਰੀ ਤਰ੍ਹਾਂ ਇੰਕ੍ਰਿਪਟ ਕੀਤੀ ਹੋਈ ਅਤੇ ਗੁਪਤ ਰੱਖੀ ਜਾਵੇਗੀ। ਕਈ ਅਖ਼ਬਾਰਾਂ ਤੇ ਪੱਤਰਕਾਰਾਂ ਨੇ ਇਸ ਦੇ ਸਹਿਯੋਗ ਦਾ ਐਲਾਨ ਕੀਤਾ ਹੈ।
ਅਮਰੀਕਾ ਆਪਣੀ ਹੋਈ ਕਿਰਕਰੀ ਤੋਂ ਐਨਾ ਹਰਫਲਿਆ ਹੋਇਆ ਹੈ ਕਿ ਉਸ ਨੇ ਇਸ ਨੂੰ ਰੋਕਣ ਲਈ ਬਹੁਤ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਜਤਨ ਸ਼ੁਰੂ ਕੀਤੇ ਹਨ, ਜਿਸ ਵਿੱਚ ਵਿਕਿਲੀਕਸ ਨਾਲ ਕਾਰੋਬਾਰ ਕਰਨ ਤੇ ਪੈਸੇ ਦਾ ਲੈਣ ਦੇਣ ਕਰਨ ਵਾਲੀਆਂ ਕੰਪਨੀਆਂ ਨੂੰ ਘੁਰਕੀ ਦੇਣਾ (ਜਿਸ ਤਹਿਤ ਮਾਸਟਰਕਾਰਡ, ਵੀਜ਼ਾ, ਪੇਪਾਲ ਨੇ ਲੈਣ ਦੇਣ ਬੰਦ ਕਰ ਦਿੱਤਾ ਹੈ), ਬੈਂਕ ਵਲੋਂ ਅਕਾਊਂਟ ਬੰਦ ਕਰਨਾ, ਸਰੀਰਕ ਛੇੜਛਾੜ ਦਾ ਕੇਸ, ਵੈੱਬ ਸਾਈਟ ਉੱਤੇ ਸਾਈਬਰ ਹਮਲੇ ਕਰਵਾਉਣੇ ਵੀ ਸ਼ਾਮਲ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਸੈਕਟਰੀ ਵਲੋਂ ਤਾਂ ਇਸ ਨੂੰ ਮਾਰਨ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਮੈਨੂੰ ਇਹ ਰੋਜ਼ਾਨਾ ਦੇ ਵਿਚਾਰ ਪੜ੍ਹਦਿਆ ਲੱਗਾ ਕਿ ਇਹ 'ਤਰੱਕੀਸ਼ੁਦਾ' ਦੇਸ਼ਾਂ ਵਿੱਚ ਵੀ ਤਰੱਕੀ ਜਾਂ ਆਜ਼ਾਦੀ ਦਾ ਦਾਅਵਾ ਬਹੁਤਾ ਵੇਖਾਵਾ ਭਰ ਹੈ, ਜਦੋਂ ਕਿ ਅਸਲੀਅਤ 'ਚ ਡੌਕੂਮੈਂਟ ਲੀਕ ਹੋਣ ਕਰਕੇ ਇਹ ਦੇਸ਼ ਹੱਥਾਂ-ਪੈਰਾਂ 'ਚ ਆ ਗਏ ਅਤੇ ਇੱਕ ਸਿੱਖ ਲੀਡਰ ਵਲੋਂ ਇੱਕ ਡੇਰਾ ਦੇ ਪ੍ਰਧਾਨ ਦਾ ਸਿਰ ਵੱਢ ਕੇ ਲਿਆਉਣ ਵਾਲੇ ਨੂੰ ਇਨਾਮ ਦੇਣ ਜਾਂ ਮੁੱਲ੍ਹਾਂਵਾਂ ਵਲੋਂ ਦਿੱਤੇ ਮੁਹੰਮਦ ਸਾਹਿਬ ਦਾ ਕਾਰਟੂਨ ਬਣਾਉਣ ਵਾਲੇ ਦੇ ਸਿਰ ਕਲਮ ਦੇ ਐਲਾਨ ਦੇ ਜਮ੍ਹਾਂ ਬਰਾਬਰ ਖੜ੍ਹੇ ਜਾਪਦੇ ਹਨ (ਭਾਵੇਂ ਕਿ ਮੈਂ ਪ੍ਰੈਸ ਦੀ ਆਜ਼ਾਦੀ ਦੇ ਹੱਕ 'ਚ ਹਾਂ, ਪਰ ਜਿਹੜਾ ਕਿਸੇ ਧਰਮ ਬਾਰੇ ਮਾੜੇ ਵਿਚਾਰ ਛਾਪੇ ਤਾਂ ਅਜਿਹੀ ਆਜ਼ਾਦੀ ਦੇ ਨਾਲ ਨਹੀਂ। ਇਹੀ ਸਮਝ ਨੀ ਆਉਂਦਾ ਕਿ ਅਸਲ 'ਚ ਉਦੋਂ ਇਹੀ ਮੁਲਕ ਪ੍ਰੈਸ ਦੀ ਆਜ਼ਾਦੀ ਦੇ ਦਮਗਜੇ ਮਰਦੇ ਸੀ, ਹੁਣ ਪ੍ਰੈਸ ਦੀ ਆਜ਼ਾਦੀ ਕਿਧਰ ਗਈ।)
ਇਰਾਕ ਦੀ ਵਿਡੀਓ [1] ਕਿ ਕਿਵੇਂ ਅਮਰੀਕੀ ਹੈਲੀਕਪਟਰ (2007 ਵਿੱਚ) 'ਚ ਸਵਾਰ ਫੌਜੀ ਇਰਾਕੀਆਂ ਨੂੰ ਕੁੱਤੇ ਬਿੱਲੀਆਂ ਤੋਂ ਵੱਧ ਕੁਝ ਨੀਂ ਸਮਝਦੇ ਅਤੇ ਵਿਡੀਓ ਗੇਮ ਵਿੱਚ ਮਾਰਨ ਵਾਂਗ ਭਰੋਸਾ ਭਰ ਵੀ ਨਹੀਂ ਸੋਚਦੇ। '9 ਤੋਂ 5' [2] ਲੜਨ ਵਾਲੇ ਸਿਪਾਹੀ ਸ਼ਾਇਦ ਆਪਣੀ ਅਮਰੀਕੀ ਜਨਤਾ ਨੂੰ ਖੁਸ਼ ਕਰਨ ਲਈ ਕਈ ਦਾਅਵੇ ਕਰਦੇ ਹੋਣ, ਪਰ ਇਹ ਵਿਡੀਓ ਉਨ੍ਹਾਂ ਸਭ ਨੂੰ ਵੇਖਣੀ ਤੇ ਸਮਝਣੀ ਚਾਹੀਦੀ ਹੈ, ਜੋ ਆਪਣੇ '9 ਤੋਂ 5' ਆਲੇ ਫੌਜੀਆਂ ਲਈ ਪੈਸੇ ਦਿੰਦੇ ਹਨ ਅਤੇ ਅਮਰੀਕੀਆਂ ਤੋਂ ਬਿਨਾਂ ਸਭ ਨੂੰ (ਆਮ ਬੰਦਿਆਂ ਤੇ ਅੱਤਵਾਦੀਆਂ ਨੂੰ) ਵਿਡੀਓ ਗੇਮ ਦੇ ਕਰੈਕਟਰ ਤੋਂ ਵੱਧ ਕੁਝ ਨੀਂ ਸਮਝਦੇ।
ਉਮੀਦ ਹੈ ਕਿ ਇਹ ਮੁਹਿੰਮ ਰੁਕਦੀ ਨਹੀਂ, ਕਿਉਂਕਿ ਟੋਰੈਂਟ, ਅਤੇ ਡੀਸੈਂਟਰਲਾਈਜਡ ਕੰਮ ਹੋਣ ਕਰਕੇ ਇਹ ਸਭ ਸੰਭਵਾਨਾ ਹੈ ਕਿ ਅਮਰੀਕਾ ਤੇ ਜੁੰਡੀ ਦੇ ਯਾਰ ਇਹ ਖਤਮ ਨਹੀਂ ਕਰ ਸਕਣਗੇ। ਬੀਬੀਸੀ ਦੇ ਸਾਈਟ ਨੇ ਤਾਂ ਇੰਟਰਨੈੱਟ ਨੂੰ ਭਸਮਾਸੁਰ ਦਾ ਨਾਂ ਦਿੱਤਾ ਹੈ, ਜੋ ਅਮਰੀਕਾ ਦੀ ਤਾਕਤ ਹੋਣ ਦੇ ਨਾਲ ਨਾਲ ਉਸ ਦੇ ਗਲ਼ੇ ਦੀ ਹੀ ਹੱਡੀ ਬਣਦਾ ਜਾਪਦਾ ਹੈ (ਪਹਿਲਾਂ ਗਲੋਬਲਾਈਜੇਸ਼ਨ ਦੇ ਜਿੰਨ ਨੇ ਵੀ ਅਮਰੀਕਾ ਨੂੰ ਤੰਗ ਕਰ ਛੱਡਿਆ ਹੈ)।
ਮੈਂ ਅਮਰੀਕਾ ਲਈ ਹੀ ਨਹੀਂ, ਭਾਰਤ ਸਰਕਾਰ ਦੇ ਕਈ 'ਗੁਪਤ' ਕਦਮਾਂ ਬਾਰੇ ਜਾਣਨਾ ਚਾਹੁੰਦਾ ਹਾਂ, ਅਤੇ ਉਮੀਦ ਕਰਦਾ ਹਾਂ ਕਿ ਜਿਸ ਤਰ੍ਹਾਂ ਵਿਕਿਲੀਕਸ ਨੇ ਅਮਰੀਕਾ ਦੇ ਪੋਤੜੇ ਫੋਲੇ ਹਨ, ਭਾਰਤੀ ਸਰਕਾਰਾਂ ਦੇ ਕਾਲੇ ਕਾਰਨਾਮੇ ਸਾਹਮਣੇ ਆਉਣੇ ਚਾਹੀਦੇ ਹਨ (ਤੇ ਅੱਜ ਨਾ ਭਲਕ ਆ ਵੀ ਜਾਣਗੇ), ਜਿਸ ਵਿੱਚ ਅਰਬਾਂ-ਖ਼ਰਬਾਂ ਦੇ ਘਪਲੇ, ਧਰਮ ਦੇ ਨਾਂ ਉੱਤੇ ਕੀਤੇ ਸਰਕਾਰੀ ਕਤਲ (ਦਿੱਲੀ ਹੋਵੇ ਜਾਂ ਗੁਜਰਾਤ), ਕੇ.ਪੀ.ਐਸ. ਗਿੱਲ ਵਰਗੇ ਬੁੱਚੜਾਂ ਵਲੋਂ ਕੀਤੇ ਫਰਜ਼ੀ ਕਤਲਾਂ ਦਾ ਕੱਚਾ ਚਿੱਠਾ। ਭਾਵੇਂ ਹਾਲੇ ਇਹ ਔਖਾ ਲੱਗੇ, ਪਰ ਇਹ ਪੱਕਾ ਹੋ ਗਿਆ ਹੈ ਕਿ ਜੇ ਬੰਦਾ ਚਾਹੇ ਤਾਂ ਸਭ ਕੁਝ ਕੀਤਾ ਜਾ ਸਕਦਾ ਹੈ ਅਤੇ ਇੰਟਰਨੈੱਟ ਨੂੰ ਸੈਂਸਰ ਕਰਨਾ ਅਮਰੀਕਾ ਵਰਗੇ ਮੁਲਕ ਲਈ ਵੀ ਸੌਖਾ ਨਹੀਂ ਹੈ।
ਹੈਰਾਨੀ ਦੀ ਗੱਲ ਹੈ ਕਿ ਇਹ ਉਹੀ ਅਮਰੀਕਾ ਹੈ, ਜੋ ਕਿ ਚੀਨ ਦੀ ਮੀਡਿਆ ਸੈਂਸਰਸ਼ਿਪ ਦਾ ਵਿਰੋਧ ਕਰਦਾ ਹੈ, ਅਤੇ ਹੁਣ ਜਦ ਖੁਦ ਦੇ ਸਾਹਮਣੇ ਮਸਲਾ ਆਇਆ ਤਾਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵੀ ਬਾਜ਼ ਨਹੀਂ ਆਉਂਦਾ ਜਾਪਦਾ।
ਫੇਰ ਵੀ ਬਾਹਰਲੀ ਪ੍ਰੈਸ ਬਾਰੇ ਪੜ੍ਹ ਕੇ ਸੁਣ ਕੇ ਲੱਗਦਾ ਹੈ ਕਿ ਕੁਝ ਕੁ ਈਮਾਨ ਤਾਂ ਉਨ੍ਹਾਂ ਲੋਕਾਂ ਦਾ ਜਿਉਂਦਾ ਹੈ, ਜੇ ਇਸ ਦੇ ਮੁਕਾਬਲੇ ਭਾਰਤ ਦੀ ਪ੍ਰੈਸ ਦੀ ਗੱਲ ਕਰੀਏ ਤਾਂ ਪਿਛਲੇ ਦਿਨੀ ਸੁਰਖੀਆਂ 'ਚ ਆਇਆਂ 'ਪ੍ਰੈਸ ਵਾਲੇ ਦਲਾਲਾਂ' ਮਸਲਾ ਅਖ਼ਬਾਰਾਂ 'ਚ ਗਧੇ ਦੇ ਸਿਰ ਤੋਂ ਸਿੰਗ ਗੁਆਚਣ ਵਾਂਗ ਗੁਆਚ ਹੀ ਗਿਆ।
ਪਰ ਸਰਕਾਰੋਂ ਹੁਣ ਵੇਲੇ ਬਦਲ ਗਿਆ, ਇਹ ਗੱਲ ਯਾਦ ਰੱਖਿਓ, ਅੱਜ ਨਾ ਭਲਕੇ, ਸਭ ਕੁਝ ਸਾਹਮਣੇ ਆਉਣਾ ਹੀ ਹੈ, ਲੋਕਾਂ ਜਾਣਨਾ ਚਾਹੁੰਦੇ ਹਨ ਕਿ ਲੱਖਾਂ ਦੇ ਘਪਲੇ ਕਿਵੇਂ ਹੁੰਦੇ ਹਨ, ਟੈਕਸਾਂ ਦੇ ਕਰੋੜਾਂ ਰੁਪਏ ਕਿਧਰ ਖਰਚੇ, ਪੱਤਰਕਾਰ ਕਿਵੇਂ ਵੱਡੇ ਵੱਡੇ ਸਨਅਤੀ ਘਰਾਣਿਆਂ ਦੇ ਦਲਾਲ ('ਦੱ..' ਸ਼ਬਦ ਮੈਂ ਚਾਹੁੰਦਾ ਹੋਇਆ ਵੀ ਵਰਤ ਨਾ ਸਕਿਆ) ਬਣ ਗਏ, ਕਿਵੇਂ ਗਰੀਬਾਂ ਦਾ ਖੂਨ ਪੀਤਾ, ਕਿਵੇਂ ਨਿਰਦੋਸ਼ ਲੋਕ ਮਾਰੇ, ਗਾਂਧੀਗਿਰੀ ਕਰਦੇ ਸੰਘਰਸ਼ਸ਼ੀਲ ਲੋਕ ਗੁੰਡਿਆਂ ਤੋਂ ਮਰਵਾਏ।
ਹੁਣ ਸਰਕਾਰਾਂ ਵਲੋਂ ਮਸਲਿਆਂ ਉੱਤੇ ਪਰਦੇ ਪਾਉਣੇ ਓਨ੍ਹਾਂ ਸੌਖੇ ਨਹੀਂ ਰਹਿਣਗੇ, ਗੁਪਤ ਹੋਣ ਦਾ ਕੀ ਅਰਥ ਹੈ? ਜੇ ਤੁਸੀਂ ਕਿਸੇ ਦੇਸ਼ ਨੂੰ ਬਰਬਾਦ ਕਰਨ ਦੀਆਂ ਗੋਂਦਾਂ ਗੁੰਦੋ ਤਾਂ ਉਹ ਗੁਪਤ ਹਨ, ਉਹ ਪ੍ਰਾਈਵੇਟ ਹਨ, ਜੇ ਮੈਂ ਕਿਸੇ ਦੇ ਕਤਲ ਕਰਨ ਬਾਰੇ ਕਿਸੇ ਨਾਲ ਸਲਾਹ ਕਰਾਂ ਤਾਂ ਕਿ ਇਹ ਮੇਰਾ ਨਿੱਜੀ ਮਸਲਾ ਹੈ, ਸਮਾਜ ਦਾ ਨਹੀਂ??
ਖ਼ੈਰ ਵਿਕਿਲੀਕਸ ਨੇ ਅਜਿਹੀ ਪਰਤ ਪਾਈ ਹੈ, ਜੋ ਕਿ ਲੋਕਤੰਤਰ ਦੇ ਮੋਢੀ ਕਹਾਉਂਦੇ ਮੁਲਕਾਂ ਦੇ ਚਿਹਰੇ ਨੰਗੇ ਕਰ ਗਈ, ਇਹ ਹੀ ਇੰਟਰਨੈੱਟ ਦਾ ਅਸਲ ਭਵਿੱਖ ਹੈ, ਇਹ ਹੀ ਪ੍ਰੈਸ ਦਾ ਭਵਿੱਖ ਹੈ, ਇਹੀ ਲੋਕਤੰਤਰ ਦਾ ਉਹ ਰੂਪ ਹੈ, ਜੋ ਇੰਟਰਨੈੱਟ ਦੇ ਜੁੱਗ 'ਚ ਹੋਣਾ ਚਾਹੀਦਾ ਹੈ ਅਤੇ ਹੋਵੇਗਾ।
ਜੇ ਵਿਕਿਲੀਕਸ ਬਾਰੇ ਤਾਜ਼ਾ ਜਾਣਕਾਰੀ ਲੈਣੀ ਹੋਵੇ ਤਾਂ:
http://twitter.com/#!/wikileaks
(ਇਹ ਸਾਈਟ ਤੋਂ ਤਾਜ਼ਾ ਲਿੰਕ ਲਵੋ, ਉਸ ਉੱਤੇ ਮਿੱਰਰ ਵੇਖੋ ਅਤੇ ਉੱਥੋਂ ਮਿੱਰਰ ਰਾਹੀਂ ਤੁਸੀਂ ਜਾਣਕਾਰੀ ਲੈ ਸਕਦੇ ਹੋ)
ਵਿਕਿਲੀਕਸ ਵਲੋਂ ਜਾਰੀ ਕੀਤੀ ਜਾਣਕਾਰੀ ਦੀਆਂ ਸੁਰਖੀਆਂ (ਅੰਗਰੇਜ਼ੀ 'ਚ): http://www.bbc.co.uk/news/world-us-canada-11914040
ਵਿਕਿਲੀਕਸ ਬਾਰੇ ਅੰਗਰੇਜ਼ੀ ਵਿੱਚ ਜਾਣਕਾਰੀ ਲੈਣ ਲਈ ਪੜ੍ਹੋ: http://www.bbc.co.uk/news/technology-10757263
ਇੱਕ ਪੱਤਰਕਾਰ ਦੇ ਜੁਬਾਨੀ: "ਇਹ ਲੋਕਾਂ ਤੇ ਸਰਕਾਰ ਵਿੱਚ ਆਪਸੀ ਜੰਗ ਦੀ ਸ਼ੁਰੂਆਤ ਹੈ।"
ਵਿਕਿਲੀਕਸ ਵੀ ਟਵਿੱਟਰ ਉੱਤੇ ਆਖਦਾ ਹੈ: "We open governments."
[1] Video: Collateral Murder
(ਇਹ ਵਿਡੀਓ ਤਾਂ ਬਾਹਰ ਆ ਸਕੀ ਕਿਉਂਕਿ ਇਹ 'ਚ ਪ੍ਰੈਸ ਦੇ ਬੰਦੇ ਮਾਰੇ ਗਏ, ਹੁਣ ਤੁਸੀਂ ਸੋਚ ਸਕਦੇ ਹੋ ਕਿ ਅਜਿਹੇ ਅਣਜਾਣੇ 'ਚ ਮਾਰੇ ਗਏ ਲੋਕਾਂ ਦੀ ਗਿਣਤੀ ਕਿੰਨੀ ਕੁ ਹੋ ਸਕਦੀ ਹੈ)
[2] 9 ਤੋਂ 5 ਦਾ ਮਤਲਬ ਕਿ "ਪ੍ਰੋਫੈਸ਼ਨ ਨੌਕਰੀ" ਪੇਸ਼ਾ ਸਿਪਾਹੀ, ਜਿਹੜੇ 9 ਵਜੇ ਡਿਊਟੀ ਉੱਤੇ ਲੜਨ ਜਾਂਦੇ ਹਨ, 5 ਵਜੇ ਆਥਣੇ ਵਾਪਸ
ਆ ਜਾਂਦੇ ਹਨ, ਪੰਜਾਬੀ 'ਚ ਸ਼ਾਇਦ 'ਭਾੜੇ ਦੇ ਸਿਪਾਹੀ' ਵੀ ਕਹਿ ਸਕਦੇ ਹਾਂ। ਇਹਨਾਂ ਨੂੰ ਦਿਨ 'ਚ ਹਰੇਕ ਘੰਟੇ ਬਾਅਦ ਬਰੇਕ, ਲੰਚ
ਬਰੇਕ, ਅਤੇ ਕੋਕ, ਪੈਪਸੀ, ਬਰਗਰ ਪੀਜ਼ੇ, ਜੰਗ-ਏ-ਮੈਦਾਨ 'ਚ ਚਾਹੀਦੇ ਹਨ। ਇਹਨਾਂ ਲਈ ਲੜਾਈ ਇੱਕ ਕੰਮ ਹੈ, ਧੰਦਾ ਹੈ, ਇਸੇ
ਕਰਕੇ ਇਹ ਵੀਅਤਨਾਮ 'ਚ ਹਾਰੇ, ਇਰਾਕ 'ਚ ਵੀ ਜਿੱਤੇ ਨਹੀਂ, ਅਤੇ ਅਫਗਾਨਸਤਾਨ 'ਚ ਵੀ ਹਾਰ ਦੇ ਕਿਨਾਰੇ ਹਨ। ਜੇ ਇਹ ਸਦੀ
ਦਾ ਇਤਿਹਾਸ ਪੜ੍ਹਿਆ ਜਾਵੇ ਤਾਂ ਪਤਾ ਲੱਗੇਗਾ ਕਿ ਏਸ਼ੀਆਈ ਲੋਕਾਂ ਲਈ ਲੜਾਈ ਇੱਕ ਜਨੂੰਨ ਹੈ, ਜੰਗ ਕੋਈ ਕੰਮ ਨਹੀਂ, ਧੰਦਾ ਨਹੀਂ,
ਫੌਜ ਦੀ ਨੌਕਰੀ ਜ਼ਰੂਰ ਹੈ, ਪਰ ਜਦੋਂ ਜੰਗ ਲੱਗੇ ਤਾਂ ਇਹ ਧੰਦਾ ਨਹੀਂ, ਮਰਨ-ਮਾਰਨ ਦਾ ਅਜਿਹਾ ਸਿਲਸਿਲਾ ਹੈ, ਜਿਸ 'ਚ ਜਿੱਤੇ ਹਾਰ ਬਿਨਾਂ
ਹੋਰ ਕਈ ਗੱਲ ਨਹੀਂ ਔੜਦੀ। ਜੰਗ ਕਦੇ ਗਿਣਤੀ, ਹਥਿਆਰਾਂ ਨਾਲ ਨਹੀਂ ਨਹੀਂ ਜਿੱਤੀ ਜਾਂਦੀ।

Subscribe to:
Posts (Atom)